Login Popup Login SUBSCRIBE

ADVERTISEMENTs

ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ , NIA ਨੇ ਦਿੱਤੀ ਇਜਾਜ਼ਤ

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ ਸਨ।

ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਚੁੱਕਣਗੇ ਸਹੁੰ / Wikipedia

ਹਾਲ ਹੀ ਵਿੱਚ ਹੋਈਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਦੀ ਲੋਕ ਸਭਾ ਸੀਟ ਤੋਂ 4,04,430 ਵੋਟਾਂ ਨਾਲ ਜਿੱਤੇ ਸਨ। ਉਹਨਾਂ ਨੇ ਆਪਣੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ ਹਰਾਇਆ ਸੀ , ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।

 

ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਹੁਣ ਸਹੁੰ ਚੁਕਾਉਣ ਦੀ ਮਨਜ਼ੂਰੀ ਮਿਲ ਗਈ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ।

 

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ ਸਨ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related