Login Popup Login SUBSCRIBE

ADVERTISEMENTs

ਅਮਰੀਕਾ ਦੇ ਸ਼ਹਿਰ ਡੈਲਸ ਵਿਖੇ ਕਰਵਾਇਆ ਗਿਆ 2024 ਦਾ ਅੰਤਰਰਾਸ਼ਟਰੀ ਸਿੱਖ ਯੂਥ ਸਿਮਪੋਜ਼ੀਅਮ

1984 ਦੇ ਘੱਲੂਘਾਰੇ ਅਤੇ ਸਿੱਖਾਂ ਦੇ ਕਤਲੇਆਮ ਦੀ 40ਵੀ ਵਰ੍ਹੇਗੰਢ ਨੂੰ ਸਮਰਪਿਤ, ਪੰਜਵੇਂ ਗਰੁੱਪ ਦਾ ਵਿਸ਼ਾ, “1984 ਦਾ ਘੱਲੂਘਾਰਾ, ਉਸ ਤੋਂ ਬਾਦ ਦਾ ਸਿੱਖ ਸੰਘਰਸ਼, ਅਤੇ ਖਾਲਸਾ ਜੀ ਦੇ ਬੋਲ ਬਾਲੇ” ਰੱਖਿਆ ਗਿਆ ਸੀ। ਇਸ ਵਿਚ ਭਾਗ ਲੈਣ ਵਾਲੇ 16 ਤੋਂ 22 ਸਾਲਾਂ ਦੇ 12 ਨੌਜਵਾਨਾਂ ਨੇ ਵਿਸ਼ੇ ਸੰਬੰਧੀ ਡਿਬੇਟ ਵਿਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।

ਸਿਮਪੋਜ਼ੀਅਮ ‘ਚ ਭਾਗ ਲੈਣ ਵਾਲੇ ਬੱਚੇ, ਪਰਿਵਾਰਕ ਮੈਂਬਰ ਅਤੇ ਸੇਵਾਦਾਰ / ਸਮੀਪ ਸਿੰਘ ਗੁਮਟਾਲਾ

ਬੀਤੇ ਦਿਨੀਂ ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ (ਸਿਆਨਾ) ਵਲੋਂ ਕਰਵਾਏ ਜਾਂਦੇ ਚਾਰ ਰੋਜ਼ਾ ਸਲਾਨਾ ਇੰਟਰਨੈਸ਼ਨਲ ਸਿੱਖ ਯੂਥ ਸਿਮਪੋਜ਼ੀਅਮ 2024 ਸੰਬੰਧੀ ਮੁਕਾਬਲੇ ਅਮਰੀਕਾ ਦੇ ਸੂਬੇ ਨੋਰਥ ਕੈਰੋਲੀਨਾ ਦੇ ਸ਼ਹਿਰ ਸ਼ਾਰਲੈਟ ਵਿਖੇ ਆਯੋਜਿਤ ਕੀਤੇ ਗਏ। ਗੁਰਦੁਆਰਾ ਸਿੰਘ ਸਭਾ ਰਿਚਰਡਸਨ ਵਿਖੇ ਹੋਏ ਪ੍ਰੋਗਰਾਮਾਂ ਵਿਚ ਅਮਰੀਕਾ ਅਤੇ ਕੈਨੇਡਾ ਤੋਂ ਆਏ 6 ਸਾਲ ਤੋਂ ਲੈ ਕੇ 22 ਸਾਲਾਂ ਤੱਕ ਦੇ 61 ਬੱਚਿਆਂ ਤੇ ਨੌਜਵਾਨਾਂ ਨੇ ਭਾਗ ਲਿਆ।

 

ਗਰੁੱਪ 1 ਤੋਂ 5 'ਚ ਪਹਿਲੇ ਸਥਾਨ 'ਤੇ ਆਉਣ ਵਾਲੇ ਪ੍ਰਤੀਯੋਗੀ / ਸਮੀਪ ਸਿੰਘ ਗੁਮਟਾਲਾ

ਸਿਮਪੋਜ਼ੀਅਮ ਅਤੇ ਸੰਸਥਾ ਦੇ ਰਾਸ਼ਟਰੀ ਕਨਵੀਨਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੰਸਥਾ ਵਲੋਂ ਇਹ ਸਮਾਗਮ ਸਾਲ 1989 ਤੋਂ ਹਰ ਸਾਲ ਮਾਰਚ-ਅਪ੍ਰੈਲ ਦੇ ਮਹੀਨੇ ਵਿੱਚ ਪਹਿਲਾਂ ਅਮਰੀਕਾ ਅਤੇ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿੱਚ, ਫਿਰ ਰਾਜ ਪੱਧਰੀ ਤੇ ਅੰਤ ਵਿਚ ਅਗਸਤ ਦੇ ਮਹੀਨੇ ‘ਚ ਅੰਤਰ-ਰਾਸ਼ਰਟੀ ਪੱਧਰ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਭਾਗ ਲੈਦੇ ਹਨ। ਰਾਜ ਪੱਧਰੀ ਮੁਕਾਬਲਿਆਂ ਲਈ ਅਮਰੀਕਾ ਅਤੇ ਕੈਨੇਡਾ ਨੂੰ 13 ਹਿੱਸਿਆਂ ਵਿਚ ਵੰਡਿਆ ਗਿਆ ਹੈ ਤੇ ਹਰ ਖਿੱਤੇ ਤੋਂ ਜੇਤੂ ਬੱਚੇ ਫਾਈਨਲ ਮੁਕਾਬਲਿਆਂ ਵਿਚ ਜਾਂਦੇ ਹਨ।

ਉਹਨਾਂ ਅੱਗੇ ਦੱਸਿਆ ਕਿ ਭਾਗ ਲੈਣ ਵਾਲੇ ਬੱਚਿਆਂ ਨੂੰ ਉਮਰ ਅਨੁਸਾਰ ਪੰਜ ਗਰੁੱਪਾਂ ਵਿਚ ਵੰਡਿਆ ਗਿਆ ਹੈ। ਹਰੇਕ ਗਰੁੱਪ ਨੂੰ ਇਕ ਕਿਤਾਬ ਦਿੱਤੀ ਜਾਂਦੀ ਹੈ ਤੇ ਬੱਚਿਆਂ ਨੇ ਉਸ ਦੇ ਵਿੱਚੋ ਤਿੰਨ ਸਵਾਲਾਂ ਦੇ ਜਵਾਬ 6 ਤੋਂ 7 ਮਿੰਟ ਵਿਚ ਭਾਸ਼ਣ ਦੇ ਰੂਪ ਵਿਚ ਦੇਣੇ ਹੁੰਦੇ ਹਨ। ਇਸ ਸਾਲ ਪਹਿਲੇ ਗਰੁੱਪ ਨੂੰ “ਮਾਈ ਗੁਰੂਜ਼ ਬਲੈਸਿੰਗਜ਼”, ਦੂਜੇ ਨੂੰ “ਟੀਚਿੰਗ ਸਿੱਖ ਹੈਰੀਟੇਜ ਟੂ ਯੂਥ”, ਤੀਜੇ ਨੂੰ “20 ਮਿੰਟ ਗਾਈਡ ਟੂ ਦ ਸਿੱਖ ਫੇਥ” ਅਤੇ ਚੌਥੇ ਨੂੰ “ਕਲੈਸ਼ ਆਫ ਕਲਚਰਜ਼” ਪੁਸਤਕ ਦਿੱਤੀ ਗਈ। ਇਹਨਾਂ ਵਿੱਚੋਂ ਉਹਨਾਂ ਦਿੱਤੇ ਗਏ ਤਿੰਨ ਸਵਾਲਾਂ ਦੇ ਜਵਾਬ ਭਾਸਨ ਨਾਲ ਦਿੱਤੇ।

1984 ਦੇ ਘੱਲੂਘਾਰੇ ਅਤੇ ਸਿੱਖਾਂ ਦੇ ਕਤਲੇਆਮ ਦੀ 40ਵੀ ਵਰ੍ਹੇਗੰਢ ਨੂੰ ਸਮਰਪਿਤ, ਪੰਜਵੇਂ ਗਰੁੱਪ ਦਾ ਵਿਸ਼ਾ, “1984 ਦਾ ਘੱਲੂਘਾਰਾ, ਉਸ ਤੋਂ ਬਾਦ ਦਾ ਸਿੱਖ ਸੰਘਰਸ਼, ਅਤੇ ਖਾਲਸਾ ਜੀ ਦੇ ਬੋਲ ਬਾਲੇ” ਰੱਖਿਆ ਗਿਆ ਸੀ। ਇਸ ਵਿਚ ਭਾਗ ਲੈਣ ਵਾਲੇ 16 ਤੋਂ 22 ਸਾਲਾਂ ਦੇ 12 ਨੌਜਵਾਨਾਂ ਨੇ ਵਿਸ਼ੇ ਸੰਬੰਧੀ ਡਿਬੇਟ ਵਿਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਇਹ ਡਿਬੇਟ ਲਗਭਗ ਚਾਰ ਘੰਟੇ ਤੱਕ ਚੱਲੀ ਅਤੇ ਇਸ ਵਿੱਚ ਸ਼ੁਰੂਆਤੀ ਬਿਆਨ, ਪੁੱਛੇ ਗਏ ਪ੍ਰਸ਼ਨਾਂ ਅਤੇ ਜਵਾਬ ਦੇ ਨਾਲ ਸੰਬੰਧਤ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਅਤੇ ਸਮਾਪਤੀ ਦਾ ਬਿਆਨ ਸ਼ਾਮਲ ਸਨ। ਡਿਬੇਟ ਦੇ ਸੰਚਾਲਕ ਉਹ ਨੌਜਵਾਨ ਸਨ ਜਿਹੜੇ ਪਹਿਲਾਂ ਇਹਨਾਂ ਮੁਕਾਬਲਿਆਂ ‘ਚ ਸ਼ਾਮਲ ਹੁੰਦੇ ਰਹੇ ਸਨ ਅਤੇ ਹੁਣ ਉਹੀ ਇਹਨਾਂ ਸਮਾਗਮਾਂ ‘ਚ ਵਲੰਟੀਅਰ ਕਰ ਰਹੇ ਹਨ।

ਇਹਨਾਂ ਸਲਾਨਾ ਫਾਈਨਲ ਮੁਕਾਬਲਿਆਂ ‘ਚ ਪਹੁੰਚਣ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸ਼ਾਮ ਦਾ ਇਕ ਵਿਸ਼ੇਸ਼ ਪ੍ਰੋਗਰਾਮ ਰੱਖਿਆ ਜਾਂਦਾ ਹੈ ਜਿਸ ਵਿਚ ਸਾਰੇ ਬੁਲਾਰਿਆਂ ਦਾ ਸਨਮਾਨ ਕੀਤਾ ਜਾਂਦਾ ਹੈ ਅਤੇ ਉਹਨਾਂ ਬਾਰੇ ਆਏ ਹੋਏ ਮਹਿਮਾਨਾਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਪ੍ਰੋਗਰਾਮ ਦੌਰਾਨ 84 ਦੇ ਘੱਲੂਘਾਰੇ ਅਤੇ ਸਿੱਖਾਂ ਦੇ ਕਤਲੇਆਮ ਨੂੰ ਸਮਰਪਿਤ ਨਾਟਕ ਦੀ ਪੇਸ਼ਕਾਰੀ ਇਹਨੀ ਪ੍ਰਭਾਵਸ਼ਾਲੀ ਸੀ ਕਿ ਹਾਜ਼ਰ ਮਹਿਮਾਨਾਂ ਦੀਆਂ ਅੱਖਾਂ ਹੰਝੂਆਂ ਨਾਲ ਨਮ ਹੋ ਗਈਆਂ।

ਸਿਮਪੋਜ਼ੀਅਮ ਵਿਚ ਪਹਿਲੇ ਗਰੁੱਪ ਵਿਚ ਐਟਲਾਂਟਾ ਤੋਂ ਜੀਅਰਾ ਕੌਰ, ਦੂਜੇ ਵਿੱਚ ਓਨਟਾਰੀਓ ਤੋਂ ਕੇਸਰ ਸਿੰਘ, ਤੀਜੇ ਵਿਚ ਨੋਰਥ ਕੈਰੋਲਾਈਨਾ ਤੋਂ ਬਿਸਮਾਦ ਕੌਰ, ਚੌਥੇ ਵਿਚ ਕੈਲੀਫੋਰਨੀਆ ਤੋਂ ਏਕਨੂਰ ਸਿੰਘ, ਅਤੇ ਪੰਜਵੇਂ ਵਿਚ ਨਾਰਥ ਕੈਰੋਲਾਈਨਾ ਤੋਂ ਰੂਹਾਨੀ ਕੌਰ ਪਹਿਲੇ ਸਥਾਨ ‘ਤੇ ਰਹੇ। ਜੇਤੂਆਂ ਤੋਂ ਇਲਾਵਾ ਸਾਰੇ ਭਾਗ ਲੈਣ ਵਾਲਿਆਂ ਨੂੰ ਵਿਸ਼ੇਸ਼ ਪੁਰਸਕਾਰ “ਡਿਸਟਿਗਯੂਟਿਸ਼ਡ ਸਪੀਕਰ ਅਵਾਰਡ” ਦਿੱਤਾ ਗਿਆ।

ਸਿਆਨਾ ਸੰਸਥਾ ਦੇ ਕਨਵੀਨਰ ਸ. ਕੁਲਦੀਪ ਸਿੰਘ ਦਾ ਕਹਿਣਾ ਸੀ ਕਿ ਸਿਮਪੋਜ਼ੀਅਮ ਦੀ ਤਿਆਰੀ ਨਾਲ ਬੱਚਿਆ ਨੂੰ ਜਿੱਥੇ ਸਿੱਖ ਇਤਿਹਾਸ, ਗੁਰਬਾਣੀ, ਧਰਮ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ ਨਾਲ ਹੀ ਉਹਨਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲਗਦਾ ਹੈ। ਹਰ ਉਮਰ ਦੇ ਸੇਵਾਦਾਰਾਂ ਦੁਆਰਾ ਤਨ, ਮਨ ਤੇ ਧਨ ਨਾਲ ਲੰਗਰ ਤੇ ਹੋਰ ਸੇਵਾਵਾਂ ਕੀਤੀਆਂ ਗਈਆਂ। ਉਹਨਾਂ ਡੈਲਸ ਵਿਖੇ ਇਸ ਸਲਾਨਾ ਸਮਾਗਮ ਨੂੰ ਸਫਲਤਾਪੂਰਵਕ ਆਯੋਜਤ ਕਰਨ ਲਈ ਬੱਚਿਆਂ, ਸੰਗਤ, ਟੈਕਸਾਸ ਸੂਬੇ ਦੇ ਕਨਵੀਨਰ ਹਰਦੀਪ ਕੌਰ ਮੱਲ੍ਹੀ, ਉਹਨਾਂ ਦੇ ਨਾਲ ਸਾਰੇ ਵਲੰਟੀਅਰਾਂ, ਅਤੇ ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਦਾ ਵੀ ਧੰਨਵਾਦ ਕੀਤਾ। ਇਹ ਵੀ ਐਲਾਨ ਕੀਤਾ ਗਿਆ ਕਿ ਅਗਲੇ ਸਾਲ ਦਾ ਅੰਤਰਰਾਸ਼ਟਰੀ ਸਿਮਪੋਜ਼ੀਅਮ ਕੈਲੀਫੌਰਨੀਆ ਸੂਬੇ ਦੇ ਸ਼ਹਿਰ ਬੇਕਰਸਫੀਲਡ ਵਿਖੇ ਕਰਵਾਇਆ ਜਾਵੇਗਾ।
 

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related