ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਹਮਲਾ ਅਤਿ ਨਿੰਦਣਯੋਗ
December 2024 168 views 2:21ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਕਰਵਾਈ ਹੈ।