ADVERTISEMENTs

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ

ਗਿਆਨੀ ਪਿੰਦਰਪਾਲ ਸਿੰਘ ਨੇ 17 ਅਕਤੂਬਰ ਤੋਂ 2 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਥਾ ਵਿਚਾਰ ਦੀ ਸੇਵਾ ਨਿਭਾਈ

ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸਨਮਾਨਿਤ ਕਰਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਹੋਰ। / SGPC

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਦੀ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। 

 

ਉਹ 17 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। 

 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਪਿੰਦਰਪਾਲ ਸਿੰਘ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਹਨ, ਜੋ ਧਰਮ ਪ੍ਰਚਾਰ ਦੇ ਖੇਤਰ ਵਿਚ ਅਹਿਮ ਸੇਵਾਵਾਂ ਨਿਭਾ ਰਹੇ ਹਨ। 

 

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਤੋਂ ਲੈ ਕੇ ਭਾਈ ਸਾਹਿਬ ਨੇ ਲਗਾਤਾਰ ਕਥਾ ਦੀ ਸੇਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੁਕਮਨਾਮੇ ਦੀ ਵਿਆਖਿਆ ਨਾਲ ਸੰਗਤ ਨੂੰ ਜੋੜ ਕੇ ਗੁਰੂ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ ਹਨ ਅਤੇ ਅਰਦਾਸ ਹੈ ਕਿ ਇਹ ਇਸੇ ਤਰ੍ਹਾਂ ਸਿੱਖ ਕੌਮ ਦੀ ਸੇਵਾ ਕਰਦੇ ਰਹਿਣ।

 

 à¨à¨¡à¨µà©‹à¨•ੇਟ ਧਾਮੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਸਿਰੋਪਾਓ ਅਤੇ ਲੋੜ ਤੋਂ ਵੱਧ ਰੁਮਾਲਾ ਸਾਹਿਬ ਭੇਟ ਕਰਨ ਦੀ ਥਾਂ ਇਸ ਸਰਮਾਏ ਨੂੰ ਸਿੱਖ ਕੌਮ ਦੇ ਬੱਚਿਆਂ ਦੀ ਪੜਾਈ ਲਈ ਖਰਚ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਨੂੰ ਮੁਕਾਬਲਾ ਪ੍ਰੀਖਿਆ ਲਈ ਤਿਆਰ ਕਰਨ ਦੀ ਵੱਡੀ ਲੋੜ ਹੈ। 

 

 à¨‡à¨¸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਈ ਸਾਹਿਬ ਗੁਰਮਤਿ ਦੇ ਪ੍ਰਚਾਰ ਲਈ ਨਿਰੰਤਰ ਕਾਰਜਸ਼ੀਲ ਹਨ।

 

 à¨‡à¨¸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਮੀਤ ਸਿੰਘ ਬੂਹ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਦਵਿੰਦਰ ਕੌਰ ਕਾਲੜਾ, ਸ. ਗੁਰਦਿਆਲ ਸਿੰਘ ਕਾਲੜਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੇ ਹੋਰ ਸ਼ਖਸੀਅਤਾਂ ਮੌਜੂਦ ਸਨ। 

Comments

Related

ADVERTISEMENT

 

 

 

ADVERTISEMENT

 

 

E Paper

 

 

 

Video