ADVERTISEMENTs

ਵਿਦੇਸ਼ ਭੇਜਣ ਦੇ ਨਾਂ 'ਤੇ ਅੰਬਾਲਾ ਦੇ ਵਿਅਕਤੀ ਨਾਲ 14 ਲੱਖ ਦੀ ਠੱਗੀ

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਛੋਟੀ ਕੋਹਰੀ ਵਾਸੀ ਹਰਸ਼ਦੀਪ ਦੀ ਸ਼ਿਕਾਇਤ ’ਤੇ ਵਿਪਨ ਕੁਮਾਰ ਖ਼ਿਲਾਫ਼ ਥਾਣਾ ਸੈਕਟਰ-3 ਚੰਡੀਗੜ੍ਹ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਵਿਦੇਸ਼ ਭੇਜਣ ਦੇ ਨਾਂ 'ਤੇ ਅੰਬਾਲਾ ਦੇ ਵਿਅਕਤੀ ਨਾਲ 14 ਲੱਖ ਦੀ ਠੱਗੀ / canva

( ਗੁਰਪ੍ਰੀਤ ਕੌਰ )

ਚੰਡੀਗੜ੍ਹ ਵਿੱਚ ਹਰਿਆਣਾ ਦੇ ਇੱਕ ਵਿਅਕਤੀ ਤੋਂ 14 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਦੇ ਸੈਕਟਰ 3 ਥਾਣੇ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਪਿੰਡ ਛੋਟੀ ਕੋਹਰੀ ਵਾਸੀ ਹਰਸ਼ਦੀਪ ਦੀ ਸ਼ਿਕਾਇਤ ’ਤੇ ਵਿਪਨ ਕੁਮਾਰ ਖ਼ਿਲਾਫ਼ ਥਾਣਾ ਸੈਕਟਰ-3 ਚੰਡੀਗੜ੍ਹ ਵਿਖੇ ਕੇਸ ਦਰਜ ਕੀਤਾ ਗਿਆ ਹੈ। à¨¸à¨¼à¨¿à¨•ਾਇਤਕਰਤਾ ਹਰਸ਼ਦੀਪ ਨੇ ਦੱਸਿਆ ਕਿ ਵਿਪਨ ਕੁਮਾਰ ਨੇ ਉਸ ਨੂੰ ਵਿਦੇਸ਼ ਭੇਜਣ ਵਿੱਚ ਮਦਦ ਕਰਨ ਦਾ ਵਾਅਦਾ ਕੀਤਾ ਅਤੇ ਬਦਲੇ ਵਿੱਚ 16,50,000 ਰੁਪਏ ਦੀ ਮੰਗ ਕੀਤੀ। ਹਰਸ਼ਦੀਪ ਨੇ ਇਹ ਰਕਮ ਮੁਲਜ਼ਮਾਂ ਨੂੰ ਦੇ ਦਿੱਤੀ, ਪਰ ਵਾਅਦਾ ਪੂਰਾ ਨਹੀਂ ਹੋਇਆ।

 

ਸ਼ਿਕਾਇਤਕਰਤਾ ਅਨੁਸਾਰ ਪਹਿਲਾਂ ਤਾਂ ਵਿਪਿਨ ਨੇ ਉਸ ਨੂੰ ਵੱਖ-ਵੱਖ ਦਸਤਾਵੇਜ਼ਾਂ ਅਤੇ ਵੀਜ਼ਾ ਪ੍ਰੋਸੈਸਿੰਗ ਸਬੰਧੀ ਜਾਅਲੀ ਜਾਣਕਾਰੀ ਦੇ ਕੇ ਜਲਦੀ ਹੀ ਵਿਦੇਸ਼ ਜਾਣ ਦਾ ਭਰੋਸਾ ਦਿੱਤਾ ਸੀ। ਇਸ ਤੋਂ ਬਾਅਦ, ਕੁੱਲ 16,50,000/- ਰੁਪਏ ਦੀ ਰਕਮ ਲੈਣ ਦੇ ਬਾਵਜੂਦ, ਵਿਪਨ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। à¨œà¨¦à©‹à¨‚ ਹਰਸ਼ਦੀਪ ਨੇ ਇਸ 'ਤੇ ਇਤਰਾਜ਼ ਕੀਤਾ ਅਤੇ ਰਕਮ ਵਾਪਸ ਮੰਗਣੀ ਸ਼ੁਰੂ ਕਰ ਦਿੱਤੀ ਤਾਂ ਵਿਪਨ ਨੇ 2,50,000/- ਰੁਪਏ ਵਾਪਸ ਕਰ ਦਿੱਤੇ, ਪਰ ਬਾਕੀ 14 ਲੱਖ ਰੁਪਏ ਦੀ ਰਕਮ ਅਜੇ ਤੱਕ ਵਾਪਸ ਨਹੀਂ ਕੀਤੀ ਗਈ।

 

ਹਰਸ਼ਦੀਪ ਨੇ ਜਦੋਂ ਮੁਲਜ਼ਮ ਨਾਲ ਸੰਪਰਕ ਕੀਤਾ ਤਾਂ ਮੁਲਜ਼ਮ ਵਿਪਨ ਨੇ ਪੈਸੇ ਵਾਪਸ ਕਰਨ ਤੋਂ ਅਸਮਰੱਥਾ ਪ੍ਰਗਟਾਈ ਅਤੇ ਬਹਾਨੇ ਬਣਾਉਣੇ ਸ਼ੁਰੂ ਕਰ ਦਿੱਤੇ। ਥੱਕ ਹਾਰ ਕੇ ਹਰਸ਼ਦੀਪ ਨੇ ਪੁਲਿਸ  ਨਾਲ ਸੰਪਰਕ ਕੀਤਾ ਅਤੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ। à¨ªà©à¨²à¨¿à¨¸ ਨੇ ਸ਼ਿਕਾਇਤ ਦੇ ਆਧਾਰ 'ਤੇ ਧਾਰਾ 420 (ਧੋਖਾਧੜੀ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਜਾਂਚ ਅਧਿਕਾਰੀ ਨੇ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਧੋਖਾਧੜੀ ਸਬੰਧੀ ਸਾਰੇ ਤੱਥਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਪੁਲਿਸ ਅਨੁਸਾਰ ਅਜਿਹੇ ਮਾਮਲਿਆਂ ਵਿੱਚ ਕਈ ਵਾਰ ਲੋਕ ਵਿਦੇਸ਼ ਜਾਣ ਦੀ ਚਾਹਤ ਵਿੱਚ ਫਰਜ਼ੀ ਏਜੰਟਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਮੋਟੀ ਰਕਮ ਦਾ ਨੁਕਸਾਨ ਕਰਦੇ ਹਨ। à¨‡à¨¸ ਮਾਮਲੇ 'ਚ ਵੀ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਹਰਸ਼ਦੀਪ ਤੋਂ ਇਲਾਵਾ ਵਿਪਨ ਨੇ ਹੋਰ ਲੋਕਾਂ ਤੋਂ ਵੀ ਪੈਸੇ ਵਸੂਲਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੀ ਪੁਲਿਸ ਵੱਖਰੇ ਤੌਰ 'ਤੇ ਜਾਂਚ ਕਰ ਰਹੀ ਹੈ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video